ਬਰਨਾਲਾ, 14 ਸਤੰਬਰ (ਧਰਮਪਾਲ ਸਿੰਘ):ਬਹੁਜਨ ਸਮਾਜ ਪਾਰਟੀ ਵਿਧਾਨ ਸਭਾ ਹਲਕਾ ਬਰਨਾਲਾ ਦੀ ਇੱਕ ਅਹਿਮ ਮੀਟਿੰਗ ਹਲਕਾ ਪ੍ਰਧਾਨ ਪ੍ਰਿੰਸੀਪਲ ਪਿਆਰਾ ਸਿੰਘ ਬਰਨਾਲਾ ਦੀ ਪ੍ਰਧਾਨਗੀ ਹੇਠ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਆਜ਼ਾਦ ਨਗਰ ਨੇੜੇ ਤਰਕਸ਼ੀਲ ਚੌਂਕ ਬਰਨਾਲਾ ਵਿਖੇ ਹੋਈ, ਮੀਟਿੰਗ ਵਿਚ ਲੈਕਚਰਾਰ ਅਮਰਜੀਤ ਸਿੰਘ ਝਲੂਰ ਸੂਬਾ ਜਨਰਲ ਸਕੱਤਰ ਜੋਨ ਇੰਚਾਰਜ ਪਟਿਆਲਾ ਅਤੇ ਡਾਕਟਰ ਸਰਬਜੀਤ ਸਿੰਘ ਖੇੜੀ ਪ੍ਰਧਾਨ ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਬਰਨਾਲਾ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਬਸਪਾ ਦੇ ਸੰਸਥਾਪਕ ਸ੍ਰੀ ਕਾਂਸ਼ੀ ਰਾਮ ਜੀ ਦੇ ਪ੍ਰੀਨਿਰਵਾਣ ਦਿਵਸ ਤੇ 9 ਅਕਤੂਬਰ 2025 ਨੂੰ ਫਿਲੌਰ ਵਿਖੇ ਪੰਜਾਬ ਪੱਧਰੀ ਰੈਲੀ ਦੀਆਂ ਤਿਆਰੀਆਂ ਲਈ ਸੈਕਟਰ ਪੱਧਰ ਤੱਕ ਢਾਂਚੇ ਨੂੰ ਜਲਦੀ ਮੁਕੰਮਲ ਕਰਕੇ ਬੂਥ ਪੱਧਰ ਦੀਆਂ ਕਮੇਟੀਆਂ ਦੀ ਤਿਆਰੀ ਲਈ ਵਿਚਾਰ ਵਟਾਂਦਰਾ ਕੀਤਾ ਗਿਆ।ਇਸ ਸਮੇਂ ਹਲਕਾ ਬਰਨਾਲਾ ਦੀ ਸ਼ਹਿਰੀ ਕਮੇਟੀ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ | ਜਿਸ ਵਿਚ ਸ਼ਹਿਰੀ ਕਨਵੀਨਰ ਹਰੀ ਰਾਮ ਸਿੰਘ ਮਹਿਮੀ, ਸ਼ਹਿਰੀ ਮੀਤ ਪ੍ਰਧਾਨ ਲਛਮਣ ਸਿੰਘ ਖੁੱਡੀ ਕਲਾਂ, ਸ਼ਹਿਰੀ ਜਨਰਲ ਸਕੱਤਰ ਹਾਕਮ ਸਿੰਘ, ਸ਼ਹਿਰੀ ਸਕੱਤਰ ਸੁਰਜੀਤ ਸਿੰਘ, ਸ਼ਹਿਰੀ ਸਕੱਤਰ ਸਾਧੂ ਸਿੰਘ ਸੰਧੂ ਪੱਤੀ ਬਰਨਾਲਾ ਨੂੰ ਨਿਯੁਕਤ ਕੀਤਾ ਗਿਆ। ਇਸ ਸਮੇਂ ਬੀਵੀਐਫ ਦੇ ਜ਼ਿਲ੍ਹਾ ਕਨਵੀਨਰ ਅਮਰ ਸਿੰਘ ਖੁੱਡੀ ਕਲਾਂ, ਜ਼ਿਲ੍ਹਾ ਸਕੱਤਰ ਸ਼ਿੰਦਰਪਾਲ ਸਿੰਘ ਝਲੂਰ, ਹਲਕਾ ਜਨਰਲ ਸਕੱਤਰ ਬਾਵਾ ਸਿੰਘ ਕੱਟੂ, ਹਲਕਾ ਕੈਸ਼ੀਅਰ ਬਲਵਿੰਦਰ ਸਿੰਘ ਤਰਖਾਣਬੱਧ, ਸਾਬਕਾ ਪ੍ਰਧਾਨ ਜੀਵਨ ਸਿੰਘ ਚੋਪੜਾ ਆਦਿ ਆਗੂ ਤੇ ਵਰਕਰ ਸਾਥੀ ਵੱਡੀ ਗਿਣਤੀ ਵਿਚ ਹਾਜ਼ਰ ਸਨ। ਸਰਬਸੰਮਤੀ ਨਾਲ ਚੁਣੇ ਗਏ ਸਮੂਹ ਅਹੁਦੇਦਾਰਾਂ ਨੇ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਵਿਸ਼ਵਾਸ ਦਵਾਇਆ ਕਿ ਉਹ ਪਾਰਟੀ ਅੰਦਰ ਮਿਹਨਤ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨਗੇ ਅਤੇ ਪਾਰਟੀ ਨੂੰ ਹੋਰ ਮਜਬੂਤ ਕਰਨ ਲਈ ਪਿੰਡ ਪੱਧਰ ਤੇ ਮੀਟਿੰਗਾਂ ਕਰਕੇ ਨੌਜਵਾਨ ਵਰਗ ਨੂੰ ਨਾਲ ਜੋੜਨਗੇ, ਅਖੀਰ ਵਿਚ ਜਗਰੂਪ ਸਿੰਘ ਪੱਖੋਕਲਾਂ ਜ਼ਿਲ੍ਹਾ ਜਨਰਲ ਸਕੱਤਰ ਨੇ ਸਭਨਾਂ ਦਾ ਧੰਨਵਾਦ ਕੀਤਾ।