ਬਰਨਾਲਾ, 7 ਸਤੰਬਰ (ਧਰਮਪਾਲ ਸਿੰਘ, ਬਲਜੀਤ ਕੌਰ): ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਸੰਭਾਲੋ ਮੁਹਿੰਮ ਤਹਿਤ ਵਿਧਾਨ ਲਖਵਿੰਦਰ ਸਿੰਘ ਲੱਖਾ ਐਮ.ਸੀ ਦੇ ਘਰ ਆਨੰਦਪੁਰ ਬਸਤੀ ਤਪਾ ਵਿਖੇ ਸੁਖਵਿੰਦਰ ਸਿੰਘ ਢੋਲੂ ਹਲਕਾ ਪ੍ਰਧਾਨ ਭਦੌੜ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਲੈਕਚਰਾਰ ਅਮਰਜੀਤ ਸਿੰਘ ਝਲੂਰ ਸੂਬਾ ਜਨਰਲ ਸਕੱਤਰ ਤੇ ਜੋਨ ਇੰਚਾਰਜ ਪਟਿਆਲਾ, ਡਾਕਟਰ ਸਰਬਜੀਤ ਸਿੰਘ ਖੇੜੀ ਪ੍ਰਧਾਨ ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਬਰਨਾਲਾ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਹਲਕੇ ਵਿੱਚ ਭਾਰੀ ਬਾਰਸ਼ ਤੋਂ ਪ੍ਰਭਾਵਿਤ ਲੋਕਾਂ ਦੇ ਔਖੇ ਸਮੇਂ ਵਿਚ ਸ਼ਾਮਿਲ ਹੋਣ ਲਈ ਡਿਊਟੀਆਂ ਲਗਾਈਆਂ ਗਈਆਂ ਅਤੇ ਸੈਕਟਰ ਪੱਧਰ ਦੇ ਢਾਂਚੇ ਨੂੰ ਜਲਦੀ ਮੁਕੰਮਲ ਕਰਨ ਲਈ ਕਿਹਾ ਗਿਆ। ਆਗੂਆਂ ਕਿਹਾ ਕਿ ਪਿਛਲੇ ਦਿਨੀ ਪੰਜਾਬ ਅੰਦਰ ਪਏ ਤੇਜ਼ ਮੀਂਹ ਕਾਰਨ ਸੂਬੇ ਅੰਦਰ ਕਈ ਜ਼ਿਲ੍ਹਿਆਂ ਵਿੱਚ ਹੜ੍ਹਾਂ ਨਾਲ ਫਸਲਾਂ ਤਬਾਹ ਤੇ ਘਰ ਢਹਿ ਢੇਰੀ ਹੋ ਗਏ ਹਨ ਇਸ ਤੋਂ ਇਲਾਵਾ ਮਸ਼ੀਨਰੀ ਤੇ ਪਸ਼ੂ ਵੀ ਮਰ ਗਏ ਹਨ, ਜਿਸ ਕਾਰਨ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ। ਉਨਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸੂਬੇ ਅੰਦਰ ਹੜ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਸਰਕਾਰ ਤੁਰੰਤ ਜਾਰੀ ਕਰੇ | ਮੀਟਿੰਗ ਦੌਰਾਨ ਲਖਵਿੰਦਰ ਸਿੰਘ ਲੱਖਾ ਐਮ.ਸੀ ਨੂੰ ਸ਼ਹਿਰੀ ਪ੍ਰਧਾਨ ਤਪਾ, ਬੀਰਬਲ ਸਿੰਘ ਦਰਾਕਾ ਨੂੰ ਪ੍ਰਧਾਨ, ਗੁਰਪ੍ਰੀਤ ਸਿੰਘ ਦਰਾਕਾ ਨੂੰ ਜਨਰਲ ਸਕੱਤਰ ਅਤੇ ਜੱਗਾ ਸਿੰਘ ਦਰਾਜ਼ ਨੂੰ ਸਕੱਤਰ ਨਿਯੁਕਤ ਕੀਤਾ ਗਿਆ। ਇਸ ਸਮੇਂ ਜਗਸੀਰ ਸਿੰਘ ਕੌਲਧਾਰ ਤਪਾ, ਗੁਰਬਖਸ਼ ਸਿੰਘ ਦਰਾਕਾ ਆਦਿ ਤੋਂ ਇਲਾਵਾ ਹੋਰ ਆਗੂ/ਵਰਕਰ ਹਾਜ਼ਰ ਸਨ। ਮੀਟਿੰਗ ਉਪਰੰਤ ਦਰਸ਼ਨ ਸਿੰਘ ਤਪਾ ਹਲਕਾ ਇੰਚਾਰਜ ਭਦੌੜ ਨੇ ਮੀਟਿੰਗ ਵਿੱਚ ਸਮੂਹ ਸਾਥੀਆਂ ਦਾ ਧੰਨਵਾਦ ਕੀਤਾ।