ਬਰਨਾਲਾ, 4 ਸਤੰਬਰ (ਧਰਮਪਾਲ ਸਿੰਘ): ਪੁਲਿਸ ਚੌਂਕੀ ਹੰਡਿਆਇਆ ਵਿਖੇ ਸਹਾਇਕ ਥਾਣੇਦਾਰ ਗੁਰਸਿਮਰਨਜੀਤ ਸਿੰਘ ਨੇ ਇੰਚਾਰਜ ਵਜੋਂ ਅਪਣਾ ਆਹੁਦਾ ਸੰਭਾਲਿਆ ਲਿਆ ਹੈ। ਇਸ ਮੌਕੇ ਚੌਂਕੀ ਇੰਚਾਰਜ ਗੁਰਸਿਮਰਨਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਜ਼ਿਲਾ ਪੁਲਿਸ ਮੁਖੀ ਸ੍ਰੀ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਾ ਤਸਕਰ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵਿਅਕਤੀ ਨਸ਼ਾ ਬੇਚਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ ਅਤੇ ਸੂਚਨਾ ਦੇਣ ਵਾਲੇ ਦਾ ਨਾਂਮ ਗੁਪਤ ਰੱਖਿਆ ਜਾਵੇਗਾ। ਉਨਾਂ ਪੰਚਾਇਤਾਂ ਅਤੇ ਸਮੂਹ ਕਲੱਬਾਂ ਤੂੰ ਵੀ ਸਹਿਯੋਗ ਦੀ ਮੰਗ ਕੀਤੀ ਕਿ ਉਹ ਪੁਲਿਸ ਦਾ ਸਹਿਯੋਗ ਦੇਣ ਤਾਂ ਜੋ ਨਸ਼ੇ ਤੇ ਪੂਰੀ ਤਰ੍ਹਾਂ ਕਾਬੂ ਪਾਇਆ ਜਾ ਸਕੇ । ਉਨਾਂ ਕਿਹਾ ਕਿ ਚੌਂਕੀ ਅੰਦਰ ਪੈਂਦੀਆਂ ਗ੍ਰਾਮ ਪੰਚਾਇਤਾਂ ਤੇ ਸਮਾਜ ਸੇਵੀ ਵਿਅਕਤੀਆਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਆਹੁਦਾ ਸੰਭਾਲਣ ਮੌਕੇ ਉਨ੍ਹਾਂ ਨਾਲ ਸਹਾਇਕ ਥਾਣੇਦਾਰ ਗੁਰਮੇਲ ਸਿੰਘ, ਜਗਦੇਵ ਸਿੰਘ, ਮੁਨਸ਼ੀ ਧਰਮਿੰਦਰ ਸਿੰਘ ਤੇ ਗੁਰਮੀਤ ਸਿੰਘ ਹਾਜ਼ਰ ਸਨ।