ਨਸਾ ਤਸਕਰ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਕੀਤੀ ਜਾਵੇਗੀ ਸਖਤ ਕਾਰਵਾਈ: ਸਰਬਜੀਤ ਸਿੰਘ ਰੰਗੀਆਂ
ਮਹਿਲ ਕਲਾਂ 12 ਸਤੰਬਰ (ਧਰਮਪਾਲ ਸਿੰਘ): ਪੁਲਿਸ ਥਾਣਾ ਮਹਿਲ ਕਲਾਂ ਵਿਖੇ ਸਰਬਜੀਤ ਸਿੰਘ ਰੰਗੀਆਂ ਨੇ ਆਪਣਾ ਐਸ.ਐਚ.ਓ ਵਜੋਂ ਚਾਰਜ ਸੰਭਾਲ ਲਿਆ ਹੈ । ਥਾਣਾ ਮਹਿਲ ਕਲਾਂ ਪੁੱਜਣ ਤੇ ਸਮੁੱਚੇ ਸਟਾਫ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਉਹਦਾ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸ.ਐਚ.ਓ ਸਰਬਜੀਤ ਸਿੰਘ ਰੰਗੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ, ਐਸ.ਐਸ.ਪੀ ਬਰਨਾਲਾ ਸ੍ਰੀ ਮੁਹੰਮਦ ਸਰਫਰਾਜ਼ ਆਲਮ ਦੇ ਦਿਸਾਂ ਨਿਰਦੇਸਾਂ ਅਤੇ ਡੀ.ਐਸ.ਪੀ ਮਹਿਲ ਕਲਾਂ ਜਤਿੰਦਰਪਾਲ ਸਿੰਘ ਦੀ ਅਗਵਾਈ ਹੇਠ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਅਤੇ ਕਲੱਬਾਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ। ਪੰਜਾਬ ਸਰਕਾਰ ਵੱਲੋਂ ਸੁਰੂ ਕੀਤੀ 'ਯੁੱਧ ਨਸਿਆਂ ਵਿਰੁੱਧ ਮੁਹਿੰਮ ਨੂੰ ਪੂਰਾ ਸਹਿਯੋਗ ਮਿਲ ਰਿਹਾ ਹੈ, ਪਿੰਡਾਂ ਦੇ ਲੋਕ ਇਸ ਮੁਹਿੰਮ ਦਾ ਹਿੱਸਾ ਬਣਕੇ ਪਿੰਡਾਂ ਵਿੱਚੋ ਨਸਿਆਂ ਦੇ ਖਾਤਮੇ ਲਈ ਦਿ੍ੜ ਹਨ। ਨਸਿਆਂ ਦਾ ਕਾਰੋਬਾਰ ਕਰਨ ਵਾਲੇ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ ਤੇ ਬਖਸਿਆ ਨਹੀ ਜਾਵੇਗਾ। ਨੌਜਵਾਨਾਂ ਨੂੰ ਨਸਿਆਂ ਤੋਂ ਦੂਰ ਕਰਨ ਲਈ ਪਿੰਡਾਂ ਵਿੱਚ ਕੈਪ ਲਗਾਏ ਜਾਣਗੇ ਅਤੇ ਲੋਕਾਂ ਨੂੰ ਨਸਿਆਂ ਵਿਰੁੱਧ ਲਾਮਬੰਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕੋਈ ਨੌਜਵਾਨ ਨਸ਼ਾ ਛੱਡਣਾ ਚਾਹੁੰਦਾ ਹੈ, ਤਾਂ ਪੁਲਿਸ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ। ਜੇਕਰ ਕੋਈ ਨਸਿਆਂ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਪ੍ਰਤੀ ਪੁਲਿਸ ਪਾਰਟੀ ਦੇ ਧਿਆਨ ਵਿੱਚ ਲਿਆਉਦਾ ਹੈ, ਉਸ ਵਿਅਕਤੀ ਦਾ ਨਾਂ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕੋਈ ਨੌਜਵਾਨ ਬੋਲਟ ਮੋਟਰ-ਸਾਈਕਲ ਦੇ ਪਟਾਕੇ ਚਲਾਉਦਾ ਜਾਂ ਉੱਚੀ ਆਵਾਜ ਵਿੱਚ ਡੈਕ ਲਗਾਉਦਾ ਫੜਿਆ ਗਿਆ ਤਾਂ ਬਖਸਿਆ ਨਹੀ ਜਾਵੇਗਾ। ਨੌਜਵਾਨ ਹੁੱਲੜਬਾਜੀ ਕਰਨ ਤੋਂ ਪ੍ਰਹੇਜ ਕਰਨ। ਕਸਬਾ ਮਹਿਲ ਕਲਾਂ ਵਿੱਚ ਟਰੈਫਿਕ ਦੀ ਸਮੱਸਿਆ ਦੇ ਹੱਲ ਲਈ ਦੁਕਾਨਦਾਰਾਂ ਅਤੇ ਆਮ ਲੋਕਾਂ ਦਾ ਸਹਿਯੋਗ ਲੈ ਕੇ ਟ੍ਰੈਫਿਕ ਸਮੱਸਿਆ ਦਾ ਹੱਲ ਕੀਤਾ ਜਾਵੇਗਾ, ਤਾਂ ਜੋ ਲੋਕਾਂ ਨੂੰ ਸਰ ਅੰਦਰ ਆਉਂਦਿਆਂ ਕੋਈ ਸਮੱਸਿਆ ਨਾ ਆਵੇ । ਉਹਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੁਲਿਸ ਪ੍ਰਸਾਸਨ ਦਾ ਸਹਿਯੋਗ ਕਰਨ ਤਾਂ ਜੋ ਨਸਾ ਤਸਕਰਾਂ, ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਈ ਜਾ ਸਕੇ। ਇਸ ਮੌਕੇ ਹੋਰ ਪੁਲਿਸ ਮੁਲਾਜ਼ਮ ਵੀ ਹਾਜ਼ਰ ਸਨ |