ਲੁਧਿਆਣਾ ਦੇ ਪਿੰਡ ਸੰਗੋਵਾਲ ਦੇ ਰਹਿਣ ਵਾਲੇ ਦੋ ਸਕੇ ਭਰਾਵਾਂ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਪੀੜਤ ਪਰਿਵਾਰ ਮੁਤਾਬਕ ਭਾਰੀ ਮੀਂਹ ਕਾਰਨ ਘਰ ਦੀ ਛੱਤ ‘ਤੇ ਪਾਣੀ ਖੜ੍ਹਾ ਸੀ। ਇਸ ਦੌਰਾਨ ਉਨ੍ਹਾਂ ਦਾ ਛੋਟਾ ਪੁੱਤਰ ਜੋ ਛੱਤ ‘ਤੇ ਮੌਜੂਦ ਸੀ, ਉਸ ਨੂੰ ਕਰੰਟ ਲੱਗ ਗਿਆ। ਇਸੇ ਵਿਚਕਾਰ ਵੱਡਾ ਪੁੱਤਰ ਆਪਣੇ ਭਰਾ ਨੂੰ ਦੇਖਣ ਲਈ ਗਿਆ ਤਾਂ ਉਹ ਵੀ ਕਰੰਟ ਦੀ ਲਪੇਟ ‘ਚ ਆ ਗਿਆ, ਜਿਸ ਦੇ ਦੋਵਾਂ ਭਰਾਵਾਂ ਦੀ ਮੌਤ ਹੋ ਗਈ ਹੈ।
ਪੀੜਤ ਮਾਪਿਆਂ ਨੇ ਦੱਸਿਆ ਕਿ ਉਨ੍ਹਾਂ ਦੇ ਇੱਕ ਪੁੱਤਰ ਦੀ ਉਮਰ 20 ਸਾਲ ਤੇ ਦੂਸਰੇ ਦੀ 21 ਸਾਲ ਹੈ। ਉਨ੍ਹਾਂ ਦਾ ਇੱਕ ਪੁੱਤਰ ਲੱਕੜੀ ਦਾ ਕੰਮ ਸਿੱਖ ਰਿਹਾ ਸੀ। ਉਨ੍ਹਾਂ ਨੇ ਕਿਹਾ ਕਿ ਬਾਰਿਸ਼ ਜਿਆਦਾ ਹੋਣ ਕਾਰਨ ਇਹ ਹਾਦਸਾ ਵਾਪਰਿਆ ਹੈ। ਪਰਿਵਾਰ ਨੇ ਸਰਕਾਰ ਤੋਂ ਮੁਆਵਜ਼ਾ ਰਾਸ਼ੀ ਦੀ ਵੀ ਮੰਗ ਕੀਤੀ ਹੈ।