-ਸਕੂਲ 'ਚ ਪੜ੍ਹ ਕੇ ਸਟਾਰ ਗਾਇਕ ਬਣੇ ਗੁਲਾਬ ਸਿੰਘ ਸਿੱਧੂ ਨੇ ਸਮਾਗਮ 'ਚ ਲਗਵਾਈ ਹਾਜ਼ਰੀ
ਬਰਨਾਲਾ, 13 ਦਸੰਬਰ (ਧਰਮਪਾਲ ਸਿੰਘ)- ਬਾਬਾ ਸੇਖ ਫਰੀਦ ਹਾਈ ਸਕੂਲ ਗੁਰਸੇਵਕ ਨਗਰ ਬਰਨਾਲਾ ਦੇ ਵਿਿਦਆ ਖੇਤਰ ਵਿੱਚ 25 ਵਰ੍ਹੇ ਪੂਰੇ ਹੋਣ ਤੇ ਪ੍ਰਿੰਸੀਪਲ ਕੁਲਦੀਪ ਕੌਰ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਸਕੂਲ 'ਚ ਪੜ੍ਹ ਕੇ ਸਟਾਰ ਗਾਇਕ ਬਣੇ ਗੁਲਾਬ ਸਿੰਘ ਸਿੱਧੂ ਨੇ ਮੁੱਖ ਮਹਿਮਾਨ ਵਜੋਂ ਹਾਜ਼ਰੀ ਲਗਵਾਈ ਅਤੇ ਨਗਰ ਕੌਂਸਲ ਬਰਨਾਲਾ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਣਵਾਸੀਆ, ਪੰਜਾਬ ਪ੍ਰਾਈਵੇਟ ਸਕੂਲ ਜਥੇਬੰਦੀ ਦੇ ਪੰਜਾਬ ਪ੍ਰਧਾਨ ਦੀਦਾਰ ਸਿੰਘ ਢੀਡਸਾ ਨੇ ਵਿਸ਼ੇਸ਼ ਤੌਰ ਤੇ ਸਮੂਲੀਅਤ ਕੀਤੀ | ਇਸ ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਨੇ ਧਾਰਮਿਕ ਸ਼ਬਦ ਗਾਇਨ ਨਾਲ ਕੀਤੀ, ਜਿਸ ਉਪਰੰਤ ਨਰਸਰੀ ਤੋਂ ਲੈ ਕੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਆਏ ਮਹਿਮਾਨਾਂ ਦਾ ਸੁਆਗਤੀ ਗੀਤ ਗਾ ਕੇ ਸੁਆਗਤ ਕੀਤਾ। ਇਸ ਤੋਂ ਇਲਾਵਾ ਵਿਦਿਆਰਥੀਆਂ ਵੱਲੋਂ ਪੰਜਾਬੀ ਵਿਰਸੇ ਨੂੰ ਸਮਰਪਿਤ ਪੰਜਾਬੀ ਬੋਲੀਆਂ, ਗਿੱਧਾ, ਭੰਗੜਾ, ਝੂਮਰ, ਤਾਲ ਅਤੇ ਕਵਿਸਰੀ ਪੇਸ਼ ਕਰਕੇ ਆਏ ਮਹਿਮਾਨਾਂ ਦੀ ਦਿਲ ਜਿੱਤ ਲਿਆ। ਵਿਦਿਆਰਥੀਆਂ ਵੱਲੋਂ ਸਮਾਜਿਕ ਮੁਦਿੱਆ ਉਪਰ ਨਾਕਟ ਵੀ ਪੇਸ਼ ਕੀਤਾ ਗਿਆ ਜਿਸ ਦੀ ਪ੍ਰਸ਼ੰਸਾ ਆਏ ਮਹਿਮਾਨਾਂ ਅਤੇ ਸਕੂਲ ਸਟਾਫ ਵੱਲੋਂ ਵੀ ਕੀਤੀ ਗਈ।
ਇਸ ਸਮਾਗਮ ਵਿੱਚ ਵਿਦਿਆਰਥੀਆਂ ਵੱਲੋਂ ਵੱਖ- ਵੱਖ ਤਰ੍ਹਾਂ ਦੀਆਂ ਪੇਸ਼ਕਾਰੀਆਂ ਵੀ ਖਿੱਚ ਦਾ ਕੇਂਦਰ ਬਣੀਆਂ ਰਹੀਆਂ। ਬਾਬਾ ਸੇਖ ਫਰੀਦ ਹਾਈ ਸਕੂਲ ਦੇ ਡਾਈਰੈਕਟਰ ਜਸਵੀਰ ਸਿੰਘ ਸਿੱਧੂ ਨੇ ਦੱਸਿਆ ਕਿ ਵਿਦਿਆ ਦੇ ਪ੍ਰਸਾਰ ਲਈ ਅੱਜ ਤੋਂ 25 ਸਾਲ ਪਹਿਲਾ ਇਸ ਸਕੂਲ ਦੀ ਸ਼ੁੁਰੂਆਤ ਹੋਈ ਸੀ ਜਿਸ ਦੌਰਾਨ ਇੱਥੇ ਪੰਜਵੀਂ ਤੱਕ ਦੇ ਬੱਚਿਆ ਨੂੰ ਪੜਾਇਆ ਜਾਂਦਾ ਸੀ। ਵਿਦਿਆ ਦੇ ਪ੍ਰਸਾਰ ਅਤੇ ਬੱਚਿਆ ਨੂੰ ਪੜਾਉਣ ਵਾਲੇ ਮਿਹਨਤੀ ਅਧਿਆਪਕਾਂ ਦੇ ਸਹਿਯੋਗ ਨਾਲ ਇਸ ਸਕੂਲ ਵਿੱਚ ਬੱਚਿਆ ਦੀ ਗਿਣਤੀ ਵੱਧਣ ਲੱਗੀ ਅਤੇ ਇਸ ਸਕੂਲ ਨੂੰ ਹਾਈ ਸਕੂਲ ਵਿੱਚ ਤਬਦੀਲ ਕਰ ਦਿੱੱਤਾ। ਹੁਣ ਇਸ ਸਕੂਲ ਵਿੱਚ ਨਰਸਰੀ ਤੋਂ ਲੈ ਕੇ ਦਸਵੀਂ ਤੱਕ ਦੇ ਵਿਿਦਆਰਥੀਆਂ ਨੂੰ ਆਧੁਨਿਕ ਤਰੀਕਿਆ ਦੇ ਨਾਲ ਪੜਾਈ ਕਰਵਾਈ ਜਾਂਦੀ ਹੈ ਅਤੇ ਉਹਨਾਂ ਦੇ ਸਕੂਲ ਵਿੱਚੋਂ ਪੜ੍ਹੇ ਵਿਦਿਆਰਥੀ ਅੱਜ ਵੱਡੇ ਮੁਕਾਮ ਵੀ ਹਾਸਲ ਕਰ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਕੂਲ ਵਿੱਚ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ ਨਾਲ ਖੇਡ ਅਤੇ ਮਾਨਸਿਕ ਵਿਕਾਸ ਦੇ ਲਈ ਵੱਖ ਵੱਖ ਤਰ੍ਹਾਂ ਦੇ ਮੁਕਾਬਲੇ ਕਰਵਾਏ ਜਾਂਦੇ ਹਨ ਤਾਂ ਜੋ ਬੱਚਿਆ ਦਾ ਸਰਵਪੱਖੀ ਵਿਕਾਸ ਹੋ ਸਕੇ ਅਤੇ ਉਹ ਸਮਾਜ ਵਿੱਚ ਚੰਗੇ ਇਨਸਾਨ ਬਣ ਕੇ ਵਿਚਰ ਸਕਣ। ਸਕੂਲ ਦੀ ਪ੍ਰਿੰਸੀਪਲ ਕੁਲਦੀਪ ਕੌਰ ਨੇ ਦੱਸਿਆ ਕਿ ਸਕੂਲ ਦੀ 25ਵੀਂ ਵਰ੍ਹੇਗੰਢ ਮੌਕੇ ਰੱਖਿਆ ਗਿਆ ਸਮਾਗਮ ਸਫਲਤਾ ਪੂਰਵਕ ਰਿਹਾ ਜਿਸ ਵਿੱਚ ਵਿਦਿਆਰਥੀਆਂ ਵੱਲੋਂ ਕੀਤੀਆਂ ਗਈ ਪੇਸ਼ਕਾਰੀਆਂ ਸਕੂਲ ਸਟਾਫ ਅਤੇ ਬੱਚਿਆਂ ਦੇ ਮਾਪਿਆਂ ਲਈ ਖਿੱਚ ਦਾ ਕੇਂਦਰ ਬਣੀਆਂ ਰਹੀਆਂ । ਉਨ੍ਹਾਂ ਬੱਚਿਆਂ ਦੇ ਮਾਪਿਆ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਇਸ ਤਰ੍ਹਾਂ ਦੇ ਮੁਕਾਬਲਿਆ ਵਿੱਚ ਭਾਗ ਲੈਣ ਲਈ ਪ੍ਰੇਰਿਤ ਕਰਨ ਤਾਂ ਜੋ ਪੜਾਈ ਦੇ ਨਾਲ ਨਾਲ ਬੱਚਿਆਂ ਦਾ ਮਾਨਸਿਕ ਵਿਕਾਸ ਵੀ ਚੰਗਾ ਹੋਵੇਗਾ। ਇਸ ਮੌਕੇ ਸਕੂਲ ਸਟਾਫ ਵੱਲੋਂ ਮੋਹਤਬਰ ਵਿਅਕਤੀਆਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ ਅਤੇ ਨਾਲ ਨਾਲ ਵੱਖ ਵੱਖ ਮੁਕਾਬਲਿਆ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦਾ ਵੀ ਟਰਾਫੀਆਂ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਮੈਡਮ ਰਵਿੰਦਰ ਕੌਰ ਇਸ ਮੌਕੇ ਡੇਰਾ ਬਾਬਾ ਥੰਮਣ ਸਿੰਘ ਫਰਵਾਹੀ ਦੇ ਮੁੱਖ ਸੇਵਾਦਾਰ ਮਹੰਤ ਬਾਬਾ ਬਿੰਦਰ ਸਿੰਘ, ਪੰਜਾਬ ਪ੍ਰਾਈਵੇਟ ਸਕੂਲਜ਼ ਦੇ ਪ੍ਰਧਾਨ ਦੀਦਾਰ ਸਿੰਘ ਢੀਂਡਸਾ, ਐਸ.ਡੀ ਕਾਲਜ ਬਰਨਾਲਾ ਦੇ ਪ੍ਰਿੰਸੀਪਲ ਡਾ: ਤਪਨ ਕੁਮਾਰ ਸਾਹੂ, ਅਨਿੱਲ ਦੱਤ ਸ਼ਰਮਾ, ਗੁਰਪ੍ਰੀਤ ਸਿੰਘ ਲਾਡੀ, ਰਾਜਿੰਦਰ ਸਿੰਘ ਬਰਾੜ, ਹਰਵਿੰਦਰ ਸਿੰਘ ਰੌਮੀ, ਐਡਵੋਕੇਟ ਅਤੇ ਪੱਤਰਕਾਰ ਧਰਮਪਾਲ ਸਿੰਘ, ਅਮਜ਼ਦ ਖਾਨ ਦੁੱਗਾਂ, ਪ੍ਰਿੰਸੀਪਲ ਗੁਰੂ ਨਾਨਕ ਪਬਲਿਕ ਸਕੂਲ ਮਹਿਲਕਲਾਂ ਬਲਵਿੰਦਰ ਸਿੰਘ, ਉਘੇ ਸਮਾਜ ਸੇਵੀ ਰਾਏਕੋਟ ਕਮਿੱਕਰ ਸਿੰਘ, ਸਾਹਿਬਜਾਦਾ ਅਜੀਤ ਸਿੰਘ ਪਬਲਿਕ ਸਕੂਲ ਸੰਘੇੜਾ ਗੁਰਚਰਨ ਸਿੰਘ, ਜੀ.ਐਸ ਸਕੂਲ ਧੌਲਾ ਸੁਰੇਸ਼ ਬਾਂਸਲ, ਮਾਤਾ ਗੁਜ਼ਰੀ ਪਬਲਿਕ ਸਕੂਲ ਭਦੌੜ ਝਰਮਲ ਸਿੰਘ, ਐਕਸਲੈਂਟ ਪੰਜਾਬ ਪਬਲਿਕ ਸਕੂਲ ਕੁੰਬੜਵਾਲ ਸੁਖਵੀਰ ਸਿੰਘ ਜਵੰਧਾ ਆਦਿ ਹਾਜ਼ਰ ਸਨ।


.jpg)