-ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਖਿਲਾਫ ਸੰਘਰਸ਼ ਜਾਰੀ ਰਹਿਣਗੇ ਆਗੂ
ਬਰਨਾਲਾ, 8 ਦਸੰਬਰ (ਧਰਮਪਾਲ ਸਿੰਘ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਸਾਰੀਆਂ ਜੁਝਾਰੂ ਜਨਤਕ ਜਥੇਬੰਦੀਆਂ ਵੱਲੋਂ ਬਿਜਲੀ ਸੋਧ ਬਿੱਲ ਅਤੇ ਸੀਡ ਬਿੱਲ 2025 ਰਾਹੀਂ ਬਿਜਲੀ ਬੋਰਡ ਦੇ ਕੀਤੇ ਜਾ ਰਹੇ ਨਿਜੀਕਰਨ ਅਤੇ ਕਿਸ਼ਾਨਾਂ ਤੋਂ ਆਪਣਾ ਬੀਜ਼ ਵਰਤਣ ਵਿਰੁੱਧ ਕੀਤੇ ਜਾ ਰਹੇ ਫੈਸਲਿਆਂ ਸਬੰਧੀ ਵੱਲੋਂ ਸਬ ਗਰਿੱਡ ਭਦੌੜ ਅੱਗੇ ਧਰਨਾ ਦੇ ਕੇ ਬਿਜਲੀ ਬਿੱਲ 2025 ਅਤੇ ਸੀਡ ਬਿੱਲ 2025 ਦੀਆਂ ਕਾਪੀਆਂ ਗਰਿੱਡ ਅੱਗੇ ਧਰਨਾ ਦੇ ਕੇ ਕਾਪੀਆਂ ਸਾੜੀਆਂ ਗਈਆਂ। ਇਸ ਮੌਕੇ ਵੱਖ ਵੱਖ ਜਥੇਬੰਦੀਆਂ ਦੇ ਬੁਲਾਰਿਆਂ ਨੇ ਕਿਹਾ ਕਿ ਬਿਜਲੀ ਐਕਟ 1948 ਅਧੀਨ ਸਰਕਾਰ ਨੇ ਲੋਕਾਂ ਦੀਆਂ ਸੁੱਖ ਸਹੂਲਤਾਂ ਲਈ ਬਿਜਲੀ ਦਾ ਪ੍ਰਬੰਧ ਕੀਤਾ ਸੀ ਤਾਂ ਕਿ ਜੋ ਇਸ ਦੀ ਬਿਨਾਂ ਕਿਸੇ ਮੁਨਾਫੇ ਨੁਕਸਾਨ ਦੇ ਲੋਕ ਇਹ ਸਸਤੀ ਸਹੂਲਤ ਮਾਣ ਸਕਣ ਤੇ ਇਹ ਅਦਾਰਾ ਲੋਕ ਸੇਵਾ ਦਾ ਅਦਾਰਾ ਰਹੇ।ਇਸ ਦੇ ਢਾਂਚੇ ਨੂੰ ਚਲਾਉਣ ਲਈ ਵਪਾਰਕ ਵਰਤੋਂ ਦੀ ਬਿਜਲੀ ਵਾਸਤੇ ਵੱਖਰੇ ਰੇਟ ਰੱਖੇ ਹੋਏ ਸਨ ਪਰ ਉਸ ਤੋਂ ਬਾਅਦ ਵਿਸਵ ਵਪਾਰ ਸੰਸਥਾ ਦੀਆਂ ਨੀਤੀਆਂ ਤਹਿਤ ਇਸ ਨੂੰ ਵੱਡੇ ਉਦਯੋਗ ਘਰਾਣਿਆਂ ਦੇ ਹੱਥ ਦੇਣ ਲਈ ਬਾਰ ਬਾਰ ਇਸ ਕਾਨੂੰਨ ਵਿੱਚ ਸੋਧਾਂ ਕੀਤੀਆਂ ਗਈਆਂ ਅਤੇ ਇਸ ਨੂੰ ਹੁਣ ਪੂਰੀ ਤਰ੍ਹਾਂ ਨਿੱਜੀ ਹੱਥਾਂ ਚ ਦੇਣ ਲਈ ਕੇਂਦਰ ਸਰਕਾਰ ਨੇ ਪਹਿਲਾਂ ਬਿਜਲੀ ਐਕਟ 2003 ਰਾਹੀਂ ਲੋਕਾਂ ਦੀਆਂ ਸਹੂਲਤਾਂ ਨੂੰ ਛਾਂਗਿਆ। ਹੁਣ 2025 ਐਕਟ ਅਤੇ ਸੀਡ ਬਿੱਲ 2025 ਨੂੰ ਸੰਸਦ ਦੇ ਸਰਦ ਰੁੱਤ ਵਿੱਚ ਪੇਸ਼ ਕਰਨ ਲਈ ਰਾਹੀਂ ਰਾਹੀਂ ਸੂਬੇ ਦੀਆਂ ਸਰਕਾਰਾਂ ਨੂੰ ਲਾਗੂ ਕਰਨ ਲਈ ਸਲਾਹਾਂ ਮੰਗੀਆਂ ਗਈਆਂ ਹਨ ਜਿਸ ਸੰਬੰਧੀ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਵੀ ਇਸ ਦਾ ਵਿਰੋਧ ਕਰਨ ਲਈ ਚੁੱਪ ਵਟੀ ਹੋਈ ਹੈ। ਉਹਨਾਂ ਕਿਹਾ ਕਿ ਇਸ ਐਕਟ ਅਧੀਨ ਕੇਂਦਰ ਦੀ ਮੋਦੀ ਸਰਕਾਰ ਸੂਬਿਆਂ ਤੋਂ ਲੋਕਾਂ ਲਈ ਬਿਜਲੀ ਦੀ ਸਹੂਲਤਾਂ ਦੇ ਅਧਿਕਾਰ ਖੋਹ ਕੇ ਕੇਂਦਰ ਸਰਕਾਰ ਆਪਣੇ ਹੱਥ ਵਿੱਚ ਕਰਨ ਲਈ ਰਾਹ ਪੱਧਰਾ ਕਰ ਰਹੀ ਹੈ। ਇਸ ਦੇ ਲਾਗੂ ਹੋਣ ਨਾਲ ਸਾਰਾ ਬਿਜਲੀ ਪ੍ਰਬੰਧ ਨਿੱਜੀ ਹਥਾਂ ਵਿੱਚ ਜਾਣ ਕਾਰਨ ਕੰਪਨੀਆਂ ਵੱਲੋਂ ਬਿਜਲੀ (ਲੋਕਾਂ ਦੀ ਸਾਹ ਰਗ) ਦੀ ਇੰਨੀ ਮਹਿੰਗੀ ਕਰ ਦਿੱਤੀ ਜਾਵੇਗੀ ਕਿ ਗਰੀਬ ਲੋਕਾਂ ਦੀ ਪਹੁੰਚ ਤੋਂ ਦੂਰ ਹੋ ਜਾਵੇਗੀ ਅਤੇ ਸਾਰੀਆਂ ਸਬਸਿਡੀਆਂ ਬੰਦ ਹੋਣ ਕਾਰਨ ਖੇਤੀ ਮੋਟਰਾਂ ਲਈ ਮਿਲਦੀ ਮੁਫਤ ਬਿਜਲੀ ਦੀਆਂ ਕੀਮਤਾਂ ਵੀ ਬਹੁਤ ਵੱਧ ਜਾਣਗੀਆਂ ਜੋ ਕਿ ਆਮ ਕਿਸਾਨਾਂ ਦੀ ਪਹੁੰਚ ਤੋਂ ਬਾਹਰ ਹੋ ਜਾਣਗੀਆਂ ਅਤੇ ਕਿਸਾਨ ਜਮੀਨਾਂ ਛੱਡਣ ਲਈ ਮਜਬੂਰ ਹੋ ਜਾਣਗੇ।ਸਰਕਾਰ ਦੇ ਲੋਕਾਂ ਤੇ ਇਸ ਵੱਡੇ ਹਮਲੇ ਨੂੰ ਰੋਕਣ ਲਈ ਸਿਰਫ ਕਿਸਾਨ, ਮੁਲਾਜ਼ਮ ਜਾਂ ਮਜ਼ਦੂਰ ਜਥੇਬੰਦੀਆਂ ਨਹੀਂ ਰੋਕ ਸਕਦੀਆਂ ਇਸ ਹਮਲੇ ਨੂੰ ਰੋਕਣ ਲਈ ਸਮੂਹ ਕਿਰਤੀ ਲੋਕਾਂ ਨੂੰ ਸੰਘਰਸ ਦੇ ਮੈਦਾਨ ਵਿੱਚ ਅੱਗੇ ਆਉਣਾ ਪਵੇਗਾ ਉਹਨਾਂ ਕਿਹਾ ਕਿ ਇਸ ਦੀ ਤਿਆਰੀ ਲਈ ਪਿੰਡਾਂ ਵਿੱਚ ਘਰ ਘਰ ਪਿੰਡ ਜਗਾਓ ਮੁਹਿੰਮ ਚਲਾਈ ਜਾਵੇਗੀ ।ਉਨਾਂ ਅੱਜ ਦੇ ਸਟੇਜ ਤੋਂ ਸਮੂਹ ਲੋਕਾਂ ਨੂੰ ਸੱਦਾ ਦਿੱਤਾ ਕਿ ਇਸ ਹਮਲੇ ਨੂੰ ਰੋਕਣ ਲਈ ਸਮੂਹ ਕਿਰਤੀ ਲੋਕ ਵਹੀਰਾਂ ਘੱਤ ਪਹੁੰਚੇ ਹਨ।
ਹਾਜ਼ਰ ਆਗੂਆਂ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਭਦੌੜ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਭਾਰਤੀ ਕਿਸਾਨ ਯੂਨੀਅਨ ਬੁਰਜਗਿੱਲ ਦੇ ਦਰਸ਼ਨ ਸਿੰਘ ਉੱਗੋਕੇ, ਪੰਜਾਬ ਕਿਸਾਨ ਯੂਨੀਅਨ ਦੇ ਮਲਕੀਤ ਸਿੰਘ ਸੰਧੂ ਕਲਾਂ, ਟੀਐਸਯੂ ਕੁਲਵੰਤ ਸਿੰਘ, ਰਿਟਾਇਰ ਮੁਲਾਜ਼ਮਾਂ ਦੇ ਬਲਵੰਤ ਸਿੰਘ, ਕਾਦੀਆ ਦੇ ਬੂਟਾ ਸਿੰਘ ਮੱਲੀਆਂ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਨਿੱਕਾ ਸਿੰਘ ਸੰਧੂ ਕਲਾਂ, ਗੁਰਮੇਲ ਸ਼ਰਮਾ, ਭੋਲਾ ਸਿੰਘ ਛੰਨਾਂ, ਦਰਸ਼ਨ ਸਿੰਘ ਚੀਮਾ, ਬਿੰਦਰਪਾਲ ਕੌਰ, ਸੰਦੀਪ ਸਿੰਘ ਚੀਮਾ ਆਦਿ ਆਗੂਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ,ਸਟੇਜ ਸਕੱਤਰ ਦੀ ਭੂਮਿਕਾ ਕਰਮ ਸਿੰਘ ਮਾਨ ਨੇ ਬਾਖੂਬੀ ਨਿਭਾਈ।

.jpg)