ਬਰਨਾਲਾ, 5 ਦਸੰਬਰ (ਧਰਮਪਾਲ ਸਿੰਘ): ਬਾਬਾ ਸੇਖ ਫਰੀਦ ਹਾਈ ਸਕੂਲ ਗੁਰਸੇਵਕ ਨਗਰ ਬਰਨਾਲਾ ਵਿਖੇ ਸਲਾਨਾ ਖੇਡਾਂ ਕਰਵਾਈਆਂ ਗਈਆਂ। ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਨਰਸਰੀ ਤੋਂ ਲੈ ਕੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਭਾਗ ਲਿਆ ਗਿਆ। ਇਸ ਮੌਕੇ ਬਾਬਾ ਸੇਖ ਫਰੀਦ ਹਾਈ ਸਕੂਲ ਦੇ ਡਾਇਰੈਕਟਰ ਜਸਵੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਕੂਲ ਵਿੱਚ ਸਲਾਨਾ ਖੇਡਾਂ ਕਰਵਾਈਆਂ ਗਈਆਂ, ਜਿਵੇਂ ਵੱਖ ਵੱਖ ਤਰ੍ਹਾਂ ਦੀਆਂ ਦੌੜਾਂ, ਰੱਸਾ ਕਸੀ, ਤੋਂ ਇਲਾਵਾ ਖੇਡਾਂ ਨਾਲ ਸੰਬੰਧਿਤ ਹੋਰ ਵੀ ਵੱਖ-ਵੱਖ ਗਤੀਵਿਧੀਆਂ ਕਰਵਾਈਆ ਗਈਆਂ।
ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਪਹਿਲੇ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਮੈਨੇਜਮੈਂਟ ਵੱਲੋਂ ਮੈਡਲ ਪਾ ਕੇ ਸਨਮਾਨਿਤ ਵੀ ਕੀਤਾ ਗਿਆ। ਡਾਇਰੈਕਟਰ ਜਸਵੀਰ ਸਿੰਘ ਸਿੱਧੂ ਨੇ ਬੱਚਿਆ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਬੱਚਿਆ ਨੂੰ ਪੜਾਈ ਦੇ ਨਾਲ ਨਾਲ ਖੇਡਾਂ ਵੱਲ ਵੀ ਪ੍ਰੇਰਿਤ ਕਰਨਾ ਚਾਹੀਦਾ ਹੈ, ਇਸ ਨਾਲ ਜਿੱਥੇ ਬੱਚਿਆ ਦਾ ਸਰੀਰਕ ਵਿਕਾਸ ਦੇ ਨਾਲ ਨਾਲ ਮਾਨਸਿਕ ਵਿਕਾਸ ਵੀ ਹੁੰਦਾ ਹੈ, ਉੱਥੇ ਹੀ ਬੱਚਿਆਂ ਦਾ ਖੇਡਾਂ ਖੇਡਣ ਨਾਲ ਮਨੋਬਲ ਵੱਧਦਾ ਹੈ। ਇਸ ਮੌਕੇ ਪ੍ਰਿੰਸੀਪਲ ਕੁਲਦੀਪ ਕੌਰ ਨੇ ਕਿਹਾ ਕਿ ਜਿੱਥੇ ਵਿਦਿਆਰਥੀ ਪੜ੍ਹਾਈ ਦੇ ਵਿੱਚ ਚੰਗੀਆਂ ਪੁਜੀਸ਼ਨਾਂ ਹਾਸਿਲ ਕਰਕੇ ਮੱਲਾਂ ਮਾਰ ਰਹੇ ਹਨ, ਉੱਥੇ ਖੇਡਾਂ ਵਿੱਚ ਵੀ ਚੰਗਾ ਪ੍ਰਦਰਸ਼ਨ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂ ਰੋਸ਼ਨ ਕਰ ਰਹੇ ਹਨ ਅਤੇ ਸਮੂਹ ਸਟਾਫ ਵੱਲੋਂ ਬੱਚਿਆਂ ਦੇ ਉਜਵਲ ਭਵਿੱਖ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ । 

ਮੈਡਮ ਰਵਿੰਦਰ ਕੌਰ, ਮੈਡਮ ਬਲਜਿੰਦਰ ਕੌਰ, ਮੈਡਮ ਕੋਮਲ ਅਰੌੜਾ, ਮੈਡਮ ਪ੍ਰੀਤੀ,ਮੈਡਮ ਮਮਤਾ ਰਾਣੀ, ਮੈਡਮ ਬਲਜੀਤ ਕੌਰ, ਮੈਡਮ ਹਰਪ੍ਰੀਤ ਕੌਰ, ਮੈਡਮ ਮਨਦੀਪ ਕੌਰ, ਮੈਡਮ ਜਸਵਿੰਦਰ ਕੌਰ, ਮੈਡਮ ਕੋਮਲਦੀਪ, ਜਸਵੀਰ ਸਿੰਘ ਆਦਿ ਤੋਂ ਇਲਾਵਾ ਸਮੂਹ ਸਟਾਫ ਹਾਜ਼ਰ ਸੀ।
.jpeg)
